Showing posts with label WWNS. Show all posts
Showing posts with label WWNS. Show all posts

Wednesday, 14 February 2018

ਸਰਹਿੰਦ:ਆਖ਼ਿਰੀ ਦਿਨ ਚਾਰ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਇੰਡੀਅਨ ਨੈਸ਼ਨਲ ਕਾਂਗਰਸ ਵੀ ਮੈਦਾਨ ਵਿੱਚ 
ਫ਼ਤਹਿਗੜ੍ਹ ਸਾਹਿਬ: 13 ਫਰਵਰੀ 2018:  (WWNS//Int.):: 
ਲੁਧਿਆਣਾ ਦੇ ਨਾਲ ਨਾਲ ਸਰਹਿੰਦ-ਫਤਿਹਗੜ੍ਹ ਸਾਹਿਬ ਦੀ ਜ਼ਿਮਨੀ ਚੋਣ ਵਿੱਚ ਵੀ ਮੁਕਾਬਲਿਆਂ ਦੀ ਪੂਰੀ ਤਿਆਰੀ ਹੈ।  
ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ 10 ਦੀ ਜ਼ਿਮਨੀ ਚੋਣ ਵੀ 24 ਫਰਵਰੀ ਨੂੰ ਹੋਣ ਹੈ। ਇਸ ਉਪ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਕੁੱਲ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਦਿਆਲ ਸਿੰਘ ਚੱਠਾ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਿੱਲ ਤੇ ਮੋਨਿਕਾ ਗਿੱਲ ਨੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਨੀਆ ਅਤੇ ਇੰਦਰਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਹਨ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ 15 ਫਰਵਰੀ ਨੂੰ ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ ਅਤੇ 16 ਫਰਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਦੇ ਪੇਪਰ ਵਾਪਸ ਲੈ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ 24 ਫਰਵਰੀ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਉਸ ਉਪਰੰਤ ਸਬੰਧਿਤ ਪੋਲਿੰਗ    ਸਟੇਸ਼ਨ ‘ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਬਨੂੜ ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਨੇ ਭਰੇ ਕਾਗਜ਼

ਬਨੂੜ ਵਿੱਚ ਵੀ ਕਾਂਗਰਸ ਨਾਲ ਅਕਾਲੀ-ਭਾਜਪਾ ਗਠਜੋੜ ਦੀ ਸਿੱਧੀ ਟੱਕਰ
ਬਨੂੜ: 13 ਫਰਵਰੀ 2018: (WWNS//Int)::
ਲੁਧਿਆਣਾ ਦੇ ਨਾਲ ਨਾਲ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਵਿੱਚ ਵੀ ਚੂ ਮੁਕਾਬਲਿਆਂ ਦੀ ਚਹਿਲ ਪਹਿਲ ਤੇਜ਼ੀ ਨਾਲ ਵੱਧ ਰਹੀ ਹੈ। ਬਨੂੜ ਨਗਰ ਕੌਂਸਲ ਦੇ ਵਾਰਡ ਨੰਬਰ 12 ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਰਮਨਦੀਪ ਕੌਰ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੇਪਰ ਬੜੇ ਜੋਸ਼ੋ ਖਰੋਸ਼ ਨਾਲ ਭਰੇ। ਉਨ੍ਹਾਂ ਨੇ ਐੱਸਡੀਐਮ ਮੁਹਾਲੀ ਡਾ ਆਰਪੀ ਸਿੰਘ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਾਏ।
ਇਸ ਮੌਕੇ ਤੇ ਭਾਜਪਾ ਉਮੀਦਵਾਰ ਰਮਨਦੀਪ ਕੌਰ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਸਹੁਰੇ ਜਗਦੀਸ਼ ਸਿੰਘ ਨੇ ਵੀ ਪੇਪਰ ਭਰੇ। ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂ ਇਸ ਵਾਰਡ ਲਈ 24 ਫਰਵਰੀ ਨੂੰ ਸਵੇਰੇ ਅੱਠ ਵਜੇ ਤੋਂ ਬਾਅਦ ਦੁਪਹਿਰ ਚਾਰ ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਹੁਣ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦਰਮਿਆਨ ਸਿੱਧਾ ਮੁਕਾਬਲਾ ਹੋਵੇਗਾ। ਸਿਆਸਤ ਦੇ ਗਰਮ ਹੋਣ ਨਾਲ ਇਹ ਮੁਕਾਬਲਾ ਹੋਰ ਦਿਲਚਸਪ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਕੰਬੋਜ ਭਾਈਚਾਰੇ ਦੀ ਬਹੁਗਿਣਤੀ ਵਸੋਂ ਵਾਲੇ 992 ਵੋਟਰਾਂ ਵਾਲੇ ਇਸ ਵਾਰਡ ਵਿੱਚ ਦੋਹਾਂ ਪਾਰਟੀਆਂ ਵੱਲੋਂ ਕੰਬੋਜ ਬਰਾਦਰੀ ਨਾਲ ਸਬੰਧਤ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਭਾਜਪਾ ਉਮੀਦਵਾਰ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਪਾਰਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਅਕਾਲੀ ਦਲ ਦੇ ਆਗੂ ਜਸਵਿੰਦਰ ਸਿੰਘ ਜੱਸੀ, ਹਰਜੀਤ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਜਸਵੀਰ ਸਿੰਘ ਜੱਸਾ, ਦਿਹਾਤੀ ਪ੍ਰਧਾਨ ਜਸਵੰਤ ਸਿੰਘ ਹੁਲਕਾ, ਭਾਜਪਾ ਆਗੂ ਪ੍ਰੇਮ ਚੰਦ ਥੱਮਣ, ਕੌਂਸਲਰ ਹੈਪੀ ਕਟਾਰੀਆ ਮੌਜੂਦ ਰਹੇ। ਸ੍ਰੀ ਗਰੇਵਾਲ ਨੇ ਇਸ ਮੌਕੇ ਕਿਹਾ ਕਿ ਰਮਨਦੀਪ ਕੌਰ  ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫ਼ੁਲ ਉੱਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਕਾਂਗਰਸ ਸਰਕਾਰ ਦੇ ਪਿਛਲੇ ਇਕ ਵਰ੍ਹੇ ਦੀ ਘਟੀਆ ਕਾਰਗੁਜ਼ਾਰੀ ਅਤੇ  ਰਾਜ ਦੇ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਨੂੰ ਮੁੱਦਾ ਬਣਾਇਆ ਜਾਵੇਗਾ।

Ward War: ਸੀਪੀਆਈ ਦੀ ਚੋਣ ਮੁਹਿੰਮ ਵਿੱਚ ਹੋਰ ਤੇਜ਼ੀ

ਵਾਰਡ ਨੰਬਰ 94 ਅਤੇ 95 ਵਿੱਚ ਵੀ ਚੋਣ ਦਫਤਰਾਂ ਦਾ ਉਦਘਾਟਨ   ਲੁਧਿਆਣਾ : 14 ਫਰਵਰੀ 2018: ( ਵਾਰਡ ਵਾਰ ਰਿਪੋਟਿੰਗ ਟੀਮ ) ::  ਹੋਰ ਤਸਵੀਰਾਂ ਫੇਸਬੁੱਕ '...